ਲੂਕਸ 3

ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਸੀ। ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ ਸੀ। ਉਸ ਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ,

Luke 3:1 (UKJV) Now in the fifteenth year of the reign of Tiberius Caesar, Pontius Pilate being governor of Judaea, and Herod being tetrarch of Galilee, and his brother Philip tetrarch of Ituraea and of the region of Trachonitis, and Lysanias the tetrarch of Abilene,

1ਰਾਜੇ ਕੈਸਰ ਤੀਬੇਰਿਯਾਸ ਦੇ ਰਾਜ ਦੇ ਪੰਦਰਵੇਂ ਸਾਲ ਸੀ। ਜਦੋਂ ਪੋਂਨਤੀਯਾਸ ਪਿਲਾਤੁਸ ਯਹੂਦਿਯਾ ਪ੍ਰਦੇਸ਼ ਦਾ ਰਾਜਪਾਲ ਅਤੇ ਹੇਰੋਦੇਸ ਗਲੀਲ ਪ੍ਰਦੇਸ਼ ਦਾ ਸ਼ਾਸਕ ਸੀ। ਉਸ ਦਾ ਵੱਡਾ ਭਰਾ ਫਿਲਿੱਪਾਸ ਇਤੂਰਿਆ ਅਤੇ ਤਰਖੋਨੀਤੀਸ ਪ੍ਰਦੇਸ਼ ਦਾ ਸ਼ਾਸਕ ਅਤੇ ਲਿਸਨਿਅਸ ਏਬਿਲੀਨ ਦਾ ਸ਼ਾਸਕ ਸੀ,

2ਜਦੋਂ ਹੰਨਾ ਅਤੇ ਕਯਾਫ਼ਾਸ ਮਹਾਂ ਜਾਜਕ ਦੀ ਪਦਵੀ ਉੱਤੇ ਸਨ; ਪਰਮੇਸ਼ਵਰ ਦਾ ਸੁਨੇਹਾ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੋਹਨ ਨੂੰ ਮਿਲਿਆ।

3ਯੋਹਨ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.