ਲੂਕਸ 3

ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸ ਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।”

Luke 3:11 (UKJV) He answers and says unto them, He that has two coats, let him impart to him that has none; and he that has food, let him do likewise.

9ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ ਜੋ ਚੰਗਾ ਫ਼ਲ ਨਹੀਂ ਦਿੰਦਾ ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।”

10ਇਸ ਉੱਤੇ ਭੀੜ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਫਿਰ ਅਸੀਂ ਕੀ ਕਰੀਏ?”

11ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸ ਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।”

12ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

13ਯੋਹਨ ਨੇ ਉਹਨਾਂ ਨੂੰ ਕਿਹਾ, “ਠਹਿਰਾਈ ਹੋਈ ਰਕਮ ਤੋਂ ਜ਼ਿਆਦਾ ਕੁਝ ਨਾ ਲਵੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.