ਲੂਕਸ 3

ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

Luke 3:12 (UKJV) Then came also publicans to be baptized, and said unto him, Master, what shall we do?

10ਇਸ ਉੱਤੇ ਭੀੜ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਫਿਰ ਅਸੀਂ ਕੀ ਕਰੀਏ?”

11ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਜਿਸ ਵਿਅਕਤੀ ਦੇ ਕੋਲ ਦੋ ਕੁੜਤੇ ਹਨ ਉਹ ਉਹਨਾਂ ਵਿੱਚੋਂ ਇੱਕ ਉਸ ਨੂੰ ਦੇਵੇ, ਜਿਸ ਦੇ ਕੋਲ ਇੱਕ ਵੀ ਨਹੀਂ ਹੈ। ਜਿਸ ਦੇ ਕੋਲ ਭੋਜਨ ਹੈ, ਉਹ ਵੀ ਇਸੇ ਤਰ੍ਹਾਂ ਕਰੇ।”

12ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

13ਯੋਹਨ ਨੇ ਉਹਨਾਂ ਨੂੰ ਕਿਹਾ, “ਠਹਿਰਾਈ ਹੋਈ ਰਕਮ ਤੋਂ ਜ਼ਿਆਦਾ ਕੁਝ ਨਾ ਲਵੋ।”

14ਕੁਝ ਸਿਪਾਹੀਆਂ ਨੇ ਉਸ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਕਿਸੇ ਉੱਤੇ ਝੂਠਾ ਦੋਸ਼ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.