ਲੂਕਸ 3

ਕੁਝ ਸਿਪਾਹੀਆਂ ਨੇ ਉਸ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਕਿਸੇ ਉੱਤੇ ਝੂਠਾ ਦੋਸ਼ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”

Luke 3:14 (UKJV) And the soldiers likewise demanded of him, saying, And what shall we do? And he said unto them, Do violence to no man, neither accuse any falsely; and be content with your wages.

12ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”

13ਯੋਹਨ ਨੇ ਉਹਨਾਂ ਨੂੰ ਕਿਹਾ, “ਠਹਿਰਾਈ ਹੋਈ ਰਕਮ ਤੋਂ ਜ਼ਿਆਦਾ ਕੁਝ ਨਾ ਲਵੋ।”

14ਕੁਝ ਸਿਪਾਹੀਆਂ ਨੇ ਉਸ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਕਿਸੇ ਉੱਤੇ ਝੂਠਾ ਦੋਸ਼ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”

15ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸਨ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹੈ।

16ਯੋਹਨ ਨੇ ਉਨ੍ਹਾਂ ਸਾਰਿਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.