13ਯੋਹਨ ਨੇ ਉਹਨਾਂ ਨੂੰ ਕਿਹਾ, “ਠਹਿਰਾਈ ਹੋਈ ਰਕਮ ਤੋਂ ਜ਼ਿਆਦਾ ਕੁਝ ਨਾ ਲਵੋ।”
14ਕੁਝ ਸਿਪਾਹੀਆਂ ਨੇ ਉਸ ਨੂੰ ਪ੍ਰਸ਼ਨ ਕੀਤਾ, “ਸਾਨੂੰ ਦੱਸੋ, ਅਸੀਂ ਕੀ ਕਰੀਏ?” ਯੋਹਨ ਨੇ ਜਵਾਬ ਦਿੱਤਾ, “ਨਾ ਤਾਂ ਡਰਾ-ਧਮਕਾ ਕੇ ਲੋਕਾਂ ਕੋਲੋ ਪੈਸਾ ਲਓ ਅਤੇ ਨਾ ਹੀ ਕਿਸੇ ਉੱਤੇ ਝੂਠਾ ਦੋਸ਼ ਲਗਾਓ ਪਰ ਆਪਣੀ ਤਨਖਾਹ ਵਿੱਚ ਹੀ ਸੰਤੁਸ਼ਟ ਰਹੋ।”
15ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸਨ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹੈ।
16ਯੋਹਨ ਨੇ ਉਨ੍ਹਾਂ ਸਾਰਿਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17ਤੰਗਲੀ ਉਸਦੇ ਹੱਥ ਵਿੱਚ ਹੈ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਂਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਪਰ ਉਹ ਤੂੜੀ ਨੂੰ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”