ਲੂਕਸ 3

ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।

Luke 3:18 (UKJV) And many other things in his exhortation preached he unto the people.

16ਯੋਹਨ ਨੇ ਉਨ੍ਹਾਂ ਸਾਰਿਆਂ ਨੂੰ ਉੱਤਰ ਦਿੱਤਾ ਤੇ ਕਿਹਾ, “ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ। ਪਰ ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਉਹ ਮੇਰੇ ਤੋਂ ਵੀ ਜ਼ਿਆਦਾ ਬਲਵੰਤ ਹੈ। ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।

17ਤੰਗਲੀ ਉਸਦੇ ਹੱਥ ਵਿੱਚ ਹੈ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਂਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਪਰ ਉਹ ਤੂੜੀ ਨੂੰ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”

18ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।

19ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸ ਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ੇ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,

20ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸ ਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.