ਲੂਕਸ 3

ਅਤੇ ਪਵਿੱਤਰ ਆਤਮਾ ਉਹ ਦੇ ਉੱਤੇ ਸਰੀਰਕ ਰੂਪ ਵਿੱਚ ਕਬੂਤਰ ਦੇ ਸਮਾਨ ਉੱਤਰਿਆ ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ: “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”

Luke 3:22 (UKJV) And the Holy Spirit descended in a bodily shape like a dove upon him, and a voice came from heaven, which said, You are my beloved Son; in you I am well pleased.

20ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸ ਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ।

21ਜਦੋਂ ਲੋਕ ਯੋਹਨ ਤੋਂ ਬਪਤਿਸਮਾ ਲੈ ਹੀ ਰਹੇ ਸਨ, ਉਸ ਨੇ ਯਿਸ਼ੂ ਨੂੰ ਵੀ ਬਪਤਿਸਮਾ ਦਿੱਤਾ। ਜਦੋਂ ਯਿਸ਼ੂ ਪ੍ਰਾਰਥਨਾ ਕਰ ਰਿਹਾ ਸੀ ਤਾਂ ਸਵਰਗ ਖੁੱਲ੍ਹ ਗਿਆ

22ਅਤੇ ਪਵਿੱਤਰ ਆਤਮਾ ਉਹ ਦੇ ਉੱਤੇ ਸਰੀਰਕ ਰੂਪ ਵਿੱਚ ਕਬੂਤਰ ਦੇ ਸਮਾਨ ਉੱਤਰਿਆ ਅਤੇ ਸਵਰਗ ਤੋਂ ਇੱਕ ਆਵਾਜ਼ ਸੁਣਾਈ ਦਿੱਤੀ: “ਤੂੰ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ ਅਤੇ ਮੈਂ ਤੇਰੇ ਤੋਂ ਪੂਰੀ ਤਰ੍ਹਾਂ ਖੁਸ਼ ਹਾਂ।”

23ਜਦੋਂ ਯਿਸ਼ੂ ਨੇ ਆਪਣੀ ਸੇਵਕਾਈ ਸ਼ੁਰੂ ਕੀਤੀ ਸੀ ਤਾਂ ਉਹ ਲਗਭਗ ਤੀਹ ਸਾਲਾਂ ਦਾ ਸੀ। ਜਿਵੇਂ ਲੋਕ ਸਮਝਦੇ ਸਨ ਉਹ ਯੋਸੇਫ਼ ਦਾ ਪੁੱਤਰ ਸੀ। ਯੋਸੇਫ਼ ਜਿਹੜਾ ਹੇਲੀ ਦਾ ਸੀ,

24ਹੇਲੀ ਮੱਥਾਤ ਦਾ ਮੱਥਾਤ ਲੇਵੀ ਦਾ, ਲੇਵੀ ਮੇਲਖ਼ੀ ਦਾ, ਮੇਲਖ਼ੀ ਯੰਨਨਾਈ ਦਾ, ਯੰਨਨਾਈ ਯੋਸੇਫ਼ ਦਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.