4ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ।
5ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਰਬਤ ਅਤੇ ਪਹਾੜ ਪੱਧਰੇ ਕੀਤੇ ਜਾਣਗੇ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਖੁਰਦਲੇ ਰਸਤੇ ਪੱਧਰੇ ਕੀਤੇ ਜਾਣਗੇ।
6ਸਾਰੇ ਲੋਕ ਪਰਮੇਸ਼ਵਰ ਦੀ ਮੁਕਤੀ ਨੂੰ ਵੇਖਣਗੇ।’ ”
7ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ ਇਹ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?
8ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫ਼ਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।