ਲੂਕਸ 3

ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ ਇਹ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?

Luke 3:7 (UKJV) Then said he to the multitude that came forth to be baptized of him, O generation of vipers, who has warned you to flee from the wrath to come?

5ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਰਬਤ ਅਤੇ ਪਹਾੜ ਪੱਧਰੇ ਕੀਤੇ ਜਾਣਗੇ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਖੁਰਦਲੇ ਰਸਤੇ ਪੱਧਰੇ ਕੀਤੇ ਜਾਣਗੇ।

6ਸਾਰੇ ਲੋਕ ਪਰਮੇਸ਼ਵਰ ਦੀ ਮੁਕਤੀ ਨੂੰ ਵੇਖਣਗੇ।’ ”

7ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ ਇਹ ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?

8ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫ਼ਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ।

9ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ ਜੋ ਚੰਗਾ ਫ਼ਲ ਨਹੀਂ ਦਿੰਦਾ ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.