11ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”
12ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”
13ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।
14ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।
15ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।