ਲੂਕਸ 4

ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।

Luke 4:14 (UKJV) And Jesus returned in the power of the Spirit into Galilee: and there went out a fame of him through all the region round about.

12ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”

13ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।

14ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।

15ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।

16ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.