13ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।
14ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।
15ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।
16ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।
17ਯਸ਼ਾਯਾਹ ਨਬੀ ਦੀ ਪੋਥੀ ਉਹ ਨੂੰ ਸੌਂਪੀ ਗਈ। ਉਸ ਪੋਥੀ ਨੂੰ ਖੋਲ੍ਹਦਿਆਂ ਹੀ ਯਿਸ਼ੂ ਨੇ ਉਸ ਵਚਨ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ: