ਲੂਕਸ 4

ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।

Luke 4:16 (UKJV) And he came to Nazareth, where he had been brought up: and, as his custom was, he went into the synagogue on the sabbath day, and stood up in order to read.

14ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।

15ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।

16ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।

17ਯਸ਼ਾਯਾਹ ਨਬੀ ਦੀ ਪੋਥੀ ਉਹ ਨੂੰ ਸੌਂਪੀ ਗਈ। ਉਸ ਪੋਥੀ ਨੂੰ ਖੋਲ੍ਹਦਿਆਂ ਹੀ ਯਿਸ਼ੂ ਨੇ ਉਸ ਵਚਨ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ:

18“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ, ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਅਤੇ ਅੰਨ੍ਹਿਆਂ ਨੂੰ ਵੇਖਣ, ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.