ਲੂਕਸ 4

ਯਸ਼ਾਯਾਹ ਨਬੀ ਦੀ ਪੋਥੀ ਉਹ ਨੂੰ ਸੌਂਪੀ ਗਈ। ਉਸ ਪੋਥੀ ਨੂੰ ਖੋਲ੍ਹਦਿਆਂ ਹੀ ਯਿਸ਼ੂ ਨੇ ਉਸ ਵਚਨ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ:

Luke 4:17 (UKJV) And there was delivered unto him the book of the prophet Isaiah. And when he had opened the book, he found the place where it was written,

15ਉਹ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦੇ ਰਿਹਾ ਸੀ ਅਤੇ ਸਭ ਨੇ ਉਸ ਦੀ ਵਡਿਆਈ ਕੀਤੀ।

16ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।

17ਯਸ਼ਾਯਾਹ ਨਬੀ ਦੀ ਪੋਥੀ ਉਹ ਨੂੰ ਸੌਂਪੀ ਗਈ। ਉਸ ਪੋਥੀ ਨੂੰ ਖੋਲ੍ਹਦਿਆਂ ਹੀ ਯਿਸ਼ੂ ਨੇ ਉਸ ਵਚਨ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ:

18“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ, ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਅਤੇ ਅੰਨ੍ਹਿਆਂ ਨੂੰ ਵੇਖਣ, ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,

19ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.