ਲੂਕਸ 4

“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ, ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਅਤੇ ਅੰਨ੍ਹਿਆਂ ਨੂੰ ਵੇਖਣ, ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,

Luke 4:18 (UKJV) The Spirit of the Lord is upon me, because he has anointed me to preach the gospel to the poor; he has sent me to heal the brokenhearted, to preach deliverance to the captives, and recovering of sight to the blind, to set at liberty them that are bruised,

16ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜ੍ਹਾ ਹੋ ਗਿਆ।

17ਯਸ਼ਾਯਾਹ ਨਬੀ ਦੀ ਪੋਥੀ ਉਹ ਨੂੰ ਸੌਂਪੀ ਗਈ। ਉਸ ਪੋਥੀ ਨੂੰ ਖੋਲ੍ਹਦਿਆਂ ਹੀ ਯਿਸ਼ੂ ਨੇ ਉਸ ਵਚਨ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ:

18“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ, ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਅਤੇ ਅੰਨ੍ਹਿਆਂ ਨੂੰ ਵੇਖਣ, ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,

19ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”

20ਫਿਰ ਉਸ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.