1ਯਿਸ਼ੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਆਇਆ ਅਤੇ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਚੱਲਿਆ ਗਿਆ,
2ਜਿੱਥੇ ਉਹ ਚਾਲੀ ਦਿਨਾਂ ਤੱਕ ਦੁਸ਼ਟ ਦੇ ਦੁਆਰਾ ਪਰਤਾਇਆ ਗਿਆ। ਉਸ ਨੇ ਉਨ੍ਹਾਂ ਦਿਨਾਂ ਵਿੱਚ ਕੁਝ ਨਾ ਖਾਧਾ ਅਤੇ ਇਸ ਦੇ ਅੰਤ ਵਿੱਚ ਉਸ ਨੂੰ ਭੁੱਖ ਲੱਗੀ।
3ਸ਼ੈਤਾਨ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”
4ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’”