18“ਪ੍ਰਭੂ ਯਾਹਵੇਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਮੈਨੂੰ ਮਸਹ ਕੀਤਾ ਹੈ, ਤਾਂ ਜੋ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਵਾਂ, ਉਸ ਨੇ ਮੈਨੂੰ ਕੈਦੀਆਂ ਦੀ ਮੁਕਤੀ ਦਾ ਐਲਾਨ ਕਰਨ ਲਈ ਅਤੇ ਅੰਨ੍ਹਿਆਂ ਨੂੰ ਵੇਖਣ, ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਉਣ ਲਈ ਭੇਜਿਆ ਹੈ,
19ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”
20ਫਿਰ ਉਸ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।
21ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”
22ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸ ਦੇ ਮੂੰਹੋਂ ਨਿਕਲਣ ਵਾਲੀਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”