ਲੂਕਸ 4

ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸ ਦੇ ਮੂੰਹੋਂ ਨਿਕਲਣ ਵਾਲੀਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”

Luke 4:22 (UKJV) And all bare him witness, and wondered at the gracious words which proceeded out of his mouth. And they said, Is not this Joseph's son?

20ਫਿਰ ਉਸ ਨੇ ਪੋਥੀ ਨੂੰ ਬੰਦ ਕਰਕੇ ਸੇਵਕ ਦੇ ਹੱਥ ਵਿੱਚ ਦੇ ਦਿੱਤਾ ਅਤੇ ਬੈਠ ਗਏ। ਪ੍ਰਾਰਥਨਾ ਸਥਾਨ ਵਿੱਚ ਬੈਠੇ ਹਰ ਵਿਅਕਤੀ ਦੀਆਂ ਅੱਖਾਂ ਉਹਨਾਂ ਉੱਪਰ ਟਿਕੀਆਂ ਹੋਈਆਂ ਸਨ।

21ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”

22ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸ ਦੇ ਮੂੰਹੋਂ ਨਿਕਲਣ ਵਾਲੀਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”

23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰ! ਜੋ ਅਸੀਂ ਤੈਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰ।’ ”

24ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.