ਲੂਕਸ 4

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰ! ਜੋ ਅਸੀਂ ਤੈਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰ।’ ”

Luke 4:23 (UKJV) And he said unto them, All of you will surely say unto me this proverb, Physician, heal yourself: whatsoever we have heard done in Capernaum, do also here in your country.

21ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”

22ਸਾਰੇ ਯਿਸ਼ੂ ਦੀ ਵਡਿਆਈ ਕਰ ਰਹੇ ਸਨ ਅਤੇ ਉਸ ਦੇ ਮੂੰਹੋਂ ਨਿਕਲਣ ਵਾਲੀਆਂ ਕਿਰਪਾ ਦੀਆਂ ਗੱਲਾਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਹ ਇੱਕ-ਦੂਜੇ ਨੂੰ ਪੁੱਛਣ ਲੱਗੇ, “ਕੀ ਇਹ ਯੋਸੇਫ਼ ਦਾ ਪੁੱਤਰ ਨਹੀਂ ਹੈ?”

23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਜਾਣਦਾ ਹਾਂ ਕਿ ਤੁਸੀਂ ਜ਼ਰੂਰ ਇਹ ਕਹਾਵਤ ਮੈਨੂੰ ਕਹੋਗੇ, ‘ਹੇ ਡਾਕਟਰ! ਪਹਿਲਾਂ ਆਪਣੇ ਆਪ ਨੂੰ ਚੰਗਾ ਕਰ! ਜੋ ਅਸੀਂ ਤੈਨੂੰ ਕਫ਼ਰਨਹੂਮ ਵਿੱਚ ਕਰਦੇ ਸੁਣਿਆ, ਉਹ ਇੱਥੇ ਆਪਣੇ ਦੇਸ਼ ਵਿੱਚ ਵੀ ਕਰ।’ ”

24ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।

25ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ ਤਾਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਕਾਲ ਪੈ ਗਿਆ ਸੀ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.