24ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ।
25ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ ਤਾਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਕਾਲ ਪੈ ਗਿਆ ਸੀ;
26ਏਲੀਯਾਹ ਨੂੰ ਉਹਨਾਂ ਵਿੱਚੋਂ ਕਿਸੇ ਕੋਲ ਨਹੀਂ ਭੇਜਿਆ ਗਿਆ ਸੀ ਪਰ ਉਸ ਵਿਧਵਾ ਕੋਲ ਜੋ ਸਿਦੋਨ ਪ੍ਰਦੇਸ਼ ਦੇ ਸਾਰਪਥ ਸ਼ਹਿਰ ਵਿੱਚ ਸੀ।
27ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ।”
28ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ।