27ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ।”
28ਇਹ ਸੁਣਦਿਆਂ ਹੀ ਪ੍ਰਾਰਥਨਾ ਸਥਾਨ ਵਿੱਚ ਇਕੱਠੇ ਹੋਏ ਸਾਰੇ ਲੋਕ ਬਹੁਤ ਗੁੱਸੇ ਵਿੱਚ ਆ ਗਏ।
29ਉਹ ਖੜ੍ਹੇ ਹੋ ਗਏ ਅਤੇ ਯਿਸ਼ੂ ਨੂੰ ਨਗਰ ਵਿੱਚੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪਹਾੜ ਦੀ ਟੀਸੀ ਤੇ ਲੈ ਗਏ ਜਿੱਥੇ ਉਹ ਨਗਰ ਬਣਿਆ ਹੋਇਆ ਸੀ ਤਾਂ ਜੋ ਉਹ ਉਸ ਨੂੰ ਉੱਥੋਂ ਸੁੱਟ ਦੇਣ।
30ਪਰ ਯਿਸ਼ੂ ਭੀੜ ਵਿੱਚੋਂ ਦੀ ਲੰਘ ਕੇ ਆਪਣੇ ਰਾਹ ਚਲਾ ਗਿਆ।
31ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਨੂੰ ਗਿਆ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿਖਾਉਣ ਲੱਗਾ।