ਲੂਕਸ 4

ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਸ ਦੇ ਸ਼ਬਦਾਂ ਵਿੱਚ ਅਧਿਕਾਰ ਸੀ।

Luke 4:32 (UKJV) And they were astonished at his doctrine: for his word was with power.

30ਪਰ ਯਿਸ਼ੂ ਭੀੜ ਵਿੱਚੋਂ ਦੀ ਲੰਘ ਕੇ ਆਪਣੇ ਰਾਹ ਚਲਾ ਗਿਆ।

31ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਨੂੰ ਗਿਆ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿਖਾਉਣ ਲੱਗਾ।

32ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਸ ਦੇ ਸ਼ਬਦਾਂ ਵਿੱਚ ਅਧਿਕਾਰ ਸੀ।

33ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖ ਕੇ ਬੋਲਿਆ,

34ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.