ਲੂਕਸ 4

ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖ ਕੇ ਬੋਲਿਆ,

Luke 4:33 (UKJV) And in the synagogue there was a man, which had a spirit of an unclean devil, and cried out with a loud voice,

31ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਨੂੰ ਗਿਆ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿਖਾਉਣ ਲੱਗਾ।

32ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਸ ਦੇ ਸ਼ਬਦਾਂ ਵਿੱਚ ਅਧਿਕਾਰ ਸੀ।

33ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖ ਕੇ ਬੋਲਿਆ,

34ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

35ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.