ਲੂਕਸ 4

ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

Luke 4:34 (UKJV) Saying, Let us alone; what have we to do with you, you Jesus of Nazareth? are you come to destroy us? I know you who you are; the Holy One of God.

32ਉਹ ਯਿਸ਼ੂ ਦੀਆਂ ਸਿੱਖਿਆ ਤੋਂ ਹੈਰਾਨ ਹੋਏ ਕਿਉਂਕਿ ਉਸ ਦੇ ਸ਼ਬਦਾਂ ਵਿੱਚ ਅਧਿਕਾਰ ਸੀ।

33ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ ਸੀ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖ ਕੇ ਬੋਲਿਆ,

34ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

35ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।

36ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦੀਆਂ ਹਨ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.