ਲੂਕਸ 4

ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦੀਆਂ ਹਨ!”

Luke 4:36 (UKJV) And they were all amazed, and spoke among themselves, saying, What a word is this! for with authority and power he commands the unclean spirits, and they come out.

34ਹੇ ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? “ਇੱਥੋਂ ਚਲੇ ਜਾਓ! ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ; ਤੁਸੀਂ ਪਰਮੇਸ਼ਵਰ ਦੇ ਪਵਿੱਤਰ ਜਨ ਹੋ!”

35ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।

36ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦੀਆਂ ਹਨ!”

37ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।

38ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਨੂੰ ਤੇਜ਼ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਹਨਾਂ ਨੇ ਯਿਸ਼ੂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਚੰਗਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.