35ਯਿਸ਼ੂ ਨੇ ਸਖ਼ਤੀ ਨਾਲ ਕਿਹਾ, “ਚੁੱਪ ਕਰ! ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਬਿਨ੍ਹਾਂ ਸੱਟ ਲਾਏ ਹੇਠਾਂ ਸੁੱਟ ਦਿੱਤਾ ਅਤੇ ਉਸ ਵਿੱਚੋਂ ਬਾਹਰ ਨਿੱਕਲ ਗਿਆ।
36ਇਹ ਵੇਖ ਕੇ ਸਾਰੇ ਲੋਕ ਹੈਰਾਨ ਹੋਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੀ ਸ਼ਬਦ ਹਨ! ਇਹ ਦੁਸ਼ਟ ਆਤਮਾਵਾਂ ਨੂੰ ਵੱਡੇ ਅਧਿਕਾਰ ਅਤੇ ਸ਼ਕਤੀ ਨਾਲ ਆਗਿਆ ਦਿੰਦਾ ਹੈ ਅਤੇ ਉਹ ਮਨੁੱਖਾਂ ਵਿੱਚੋਂ ਬਾਹਰ ਆ ਜਾਂਦੀਆਂ ਹਨ!”
37ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।
38ਪ੍ਰਾਰਥਨਾ ਸਥਾਨ ਛੱਡ ਕੇ ਯਿਸ਼ੂ ਸ਼ਿਮਓਨ ਦੇ ਘਰ ਚਲੇ ਗਏ। ਉੱਥੇ ਸ਼ਿਮਓਨ ਦੀ ਸੱਸ ਨੂੰ ਤੇਜ਼ ਬੁਖ਼ਾਰ ਚੜ੍ਹਿਆ ਹੋਇਆ ਸੀ ਅਤੇ ਉਹਨਾਂ ਨੇ ਯਿਸ਼ੂ ਦੇ ਅੱਗੇ ਬੇਨਤੀ ਕੀਤੀ ਜੋ ਉਸ ਨੂੰ ਚੰਗਾ ਕਰਨ।
39ਯਿਸ਼ੂ ਉਸ ਕੋਲ ਗਏ ਅਤੇ ਬੁਖ਼ਾਰ ਨੂੰ ਝਿੜਕਿਆ ਅਤੇ ਬੁਖ਼ਾਰ ਉਤਰ ਗਿਆ। ਤਦ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।