ਲੂਕਸ 4

ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾਵਾਂ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲ ਗਈਆਂ, “ਕਿ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਹੈ।

Luke 4:41 (UKJV) And devils also came out of many, crying out, and saying, You are Christ the Son of God. And he rebuking them suffered them not to speak: for they knew that he was Christ.

39ਯਿਸ਼ੂ ਉਸ ਕੋਲ ਗਏ ਅਤੇ ਬੁਖ਼ਾਰ ਨੂੰ ਝਿੜਕਿਆ ਅਤੇ ਬੁਖ਼ਾਰ ਉਤਰ ਗਿਆ। ਤਦ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।

40ਸੂਰਜ ਡੁੱਬਣ ਵੇਲੇ ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ।

41ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾਵਾਂ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲ ਗਈਆਂ, “ਕਿ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਹੈ।

42ਅਗਲੇ ਦਿਨ ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।

43ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾਂ ਕਿਉਂਕਿ ਇਸ ਕਰਕੇ ਹੀ ਮੈਂ ਭੇਜਿਆ ਗਿਆ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.