ਲੂਕਸ 4

ਅਗਲੇ ਦਿਨ ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।

Luke 4:42 (UKJV) And when it was day, he departed and went into a desert place: and the people sought him, and came unto him, and stayed him, that he should not depart from them.

40ਸੂਰਜ ਡੁੱਬਣ ਵੇਲੇ ਲੋਕ ਸਾਰੇ ਰੋਗੀਆਂ ਦੇ ਪੀੜਤਾਂ ਨੂੰ ਉਹ ਦੇ ਕੋਲ ਲਿਆਏ। ਯਿਸ਼ੂ ਨੇ ਹਰੇਕ ਉੱਤੇ ਹੱਥ ਰੱਖਿਆ ਅਤੇ ਉਹਨਾਂ ਨੂੰ ਚੰਗਾ ਕੀਤਾ।

41ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਿੱਚੋਂ ਦੁਸ਼ਟ ਆਤਮਾਵਾਂ ਉੱਚੀ ਆਵਾਜ਼ ਨਾਲ ਚੀਕਾਂ ਮਾਰਦੇ ਇਹ ਆਖਦੇ ਬਾਹਰ ਨਿੱਕਲ ਗਈਆਂ, “ਕਿ ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ!” ਪਰ ਯਿਸ਼ੂ ਨੇ ਉਹਨਾਂ ਨੂੰ ਝਿੜਕਿਆ ਅਤੇ ਉਹਨਾਂ ਨੂੰ ਬੋਲਣ ਦਾ ਹੁਕਮ ਨਾ ਦਿੱਤਾ ਕਿਉਂਕਿ ਦੁਸ਼ਟ ਆਤਮਾ ਯਿਸ਼ੂ ਨੂੰ ਪਛਾਣਦੀਆਂ ਸਨ ਕਿ ਉਹ ਮਸੀਹਾ ਹੈ।

42ਅਗਲੇ ਦਿਨ ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ।

43ਯਿਸ਼ੂ ਨੇ ਆਖਿਆ, “ਇਹ ਜ਼ਰੂਰੀ ਹੈ ਕਿ ਮੈਂ ਦੂਜੇ ਨਗਰਾਂ ਵਿੱਚ ਜਾਵਾਂ ਅਤੇ ਪਰਮੇਸ਼ਵਰ ਦੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਾਂ ਕਿਉਂਕਿ ਇਸ ਕਰਕੇ ਹੀ ਮੈਂ ਭੇਜਿਆ ਗਿਆ ਹਾਂ।”

44ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.