3ਸ਼ੈਤਾਨ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।”
4ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ।’”
5ਸ਼ੈਤਾਨ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ
6ਅਤੇ ਸ਼ੈਤਾਨ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ।
7ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”