6ਅਤੇ ਸ਼ੈਤਾਨ ਨੇ ਉਹ ਨੂੰ ਕਿਹਾ, “ਮੈਂ ਤੈਨੂੰ ਇਹ ਸਾਰਾ ਅਧਿਕਾਰ ਅਤੇ ਉਨ੍ਹਾਂ ਦੀ ਸ਼ਾਨ ਦਿਆਂਗਾ, ਕਿਉਂਕਿ ਇਹ ਮੈਨੂੰ ਦਿੱਤਾ ਗਿਆ ਹੈ ਅਤੇ ਇਸ ਲਈ ਮੈਂ ਆਪਣੀ ਮਰਜ਼ੀ ਨਾਲ ਜਿਸ ਨੂੰ ਚਾਹਾ ਉਸ ਨੂੰ ਦੇ ਸਕਦਾ ਹਾਂ।
7ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”
8ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”
9ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ ਅਤੇ ਉਹ ਨੇ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ।
10ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਧਿਆਨ ਨਾਲ ਤੇਰੀ ਰਾਖੀ ਕਰਨ;