ਲੂਕਸ 4

ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ ਅਤੇ ਉਹ ਨੇ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ।

Luke 4:9 (UKJV) And he brought him to Jerusalem, and set him on a pinnacle of the temple, and said unto him, If you be the Son of God, cast yourself down from behind:

7ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਤੇਰਾ ਹੋ ਜਾਵੇਗਾ।”

8ਯਿਸ਼ੂ ਨੇ ਉੱਤਰ ਦਿੱਤਾ, “ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ ”

9ਸ਼ੈਤਾਨ ਉਸ ਨੂੰ ਯੇਰੂਸ਼ਲੇਮ ਵਿੱਚ ਲੈ ਗਿਆ ਅਤੇ ਹੈਕਲ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ ਅਤੇ ਉਹ ਨੇ ਕਿਹਾ, “ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਇੱਥੋਂ ਹੇਠਾਂ ਸੁੱਟ ਦੇ।

10ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਧਿਆਨ ਨਾਲ ਤੇਰੀ ਰਾਖੀ ਕਰਨ;

11ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.