ਲੂਕਸ 5

ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਹ ਦੇ ਪਿੱਛੇ ਤੁਰ ਪਏ।

Luke 5:11 (UKJV) And when they had brought their ships to land, they forsook all, and followed him.

9ਕਿਉਂਕਿ ਸ਼ਿਮਓਨ ਅਤੇ ਉਸ ਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ।

10ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”

11ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਹ ਦੇ ਪਿੱਛੇ ਤੁਰ ਪਏ।

12ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

13ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!” ਅਤੇ ਉਸੇ ਸਮੇਂ ਉਸ ਦੇ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.