ਲੂਕਸ 5

ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

Luke 5:12 (UKJV) And it came to pass, when he was in a certain city, behold a man full of leprosy: who seeing Jesus fell on his face, and besought him, saying, Lord, if you will, you can make me clean.

10ਸ਼ਿਮਓਨ ਦੇ ਦੂਜੇ ਸਾਥੀ, ਯਾਕੋਬ ਅਤੇ ਯੋਹਨ, ਜ਼ਬਦੀ ਦੇ ਦੋਵੇਂ ਪੁੱਤਰ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਤਦ ਯਿਸ਼ੂ ਨੇ ਸ਼ਿਮਓਨ ਨੂੰ ਕਿਹਾ, “ਨਾ ਡਰ; ਹੁਣ ਤੋਂ ਤੂੰ ਮੱਛੀਆਂ ਨਹੀਂ ਪਰ ਮਨੁੱਖਾਂ ਦਾ ਮਛੇਰਾ ਹੋਵੇਗਾ।”

11ਫਿਰ ਉਹ ਆਪਣੀਆਂ ਕਿਸ਼ਤੀਆਂ ਕੰਢੇ ਤੇ ਲੈ ਆਏ ਅਤੇ ਸਭ ਕੁਝ ਛੱਡ ਕੇ ਉਹ ਦੇ ਪਿੱਛੇ ਤੁਰ ਪਏ।

12ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

13ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!” ਅਤੇ ਉਸੇ ਸਮੇਂ ਉਸ ਦੇ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।

14ਫਿਰ ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.