ਲੂਕਸ 5

ਫਿਰ ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

Luke 5:14 (UKJV) And he charged him to tell no man: but go, and show yourself to the priest, and offer for your cleansing, according as Moses commanded, for a testimony unto them.

12ਜਦੋਂ ਯਿਸ਼ੂ ਕਿਸੇ ਨਗਰ ਵਿੱਚ ਸਨ ਤਾਂ ਉੱਥੇ ਇੱਕ ਆਦਮੀ ਆਇਆ ਜਿਸ ਦੇ ਸਾਰੇ ਸਰੀਰ ਵਿੱਚ ਕੋੜ੍ਹ ਦਾ ਰੋਗ ਸੀ। ਜਦੋਂ ਉਸ ਨੇ ਯਿਸ਼ੂ ਨੂੰ ਵੇਖਿਆ ਤਾਂ ਧਰਤੀ ਤੇ ਡਿੱਗ ਕੇ ਉਸ ਦੇ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ! ਜੇ ਤੁਸੀਂ ਚਾਹੋ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।”

13ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ!” ਅਤੇ ਉਸੇ ਸਮੇਂ ਉਸ ਦੇ ਕੋੜ੍ਹ ਦਾ ਰੋਗ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ।

14ਫਿਰ ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

15ਫਿਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।

16ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.