ਲੂਕਸ 5

ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।

Luke 5:16 (UKJV) And he withdrew himself into the wilderness, and prayed.

14ਫਿਰ ਯਿਸ਼ੂ ਨੇ ਉਸ ਨੂੰ ਆਗਿਆ ਦਿੱਤੀ, “ਇਸ ਬਾਰੇ ਵਿੱਚ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਮੋਸ਼ੇਹ ਦੀ ਆਗਿਆ ਅਨੁਸਾਰ ਆਪਣੀ ਸ਼ੁੱਧੀ ਲਈ ਭੇਂਟ ਚੜ੍ਹਾ, ਕੀ ਤੇਰਾ ਕੋੜ੍ਹ ਤੋਂ ਛੁਟਕਾਰਾ ਉਹਨਾਂ ਸਾਹਮਣੇ ਗਵਾਹੀ ਠਹਿਰੇ।”

15ਫਿਰ ਵੀ ਯਿਸ਼ੂ ਬਾਰੇ ਖ਼ਬਰਾਂ ਹੋਰ ਵੀ ਫੈਲਦੀਆਂ ਗਈਆਂ। ਲੋਕ ਭਾਰੀ ਗਿਣਤੀ ਵਿੱਚ ਉਹਨਾਂ ਦੀਆਂ ਗੱਲਾਂ ਸੁਣਨ ਅਤੇ ਬੀਮਾਰੀਆਂ ਤੋਂ ਚੰਗਾ ਹੋਣ ਦੀ ਇੱਛਾ ਨਾਲ ਉਹਨਾਂ ਕੋਲ ਆਉਣ ਲੱਗੇ।

16ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।

17ਇੱਕ ਦਿਨ, ਜਦੋਂ ਯਿਸ਼ੂ ਸਿੱਖਿਆ ਦੇ ਰਹੇ ਸਨ, ਫ਼ਰੀਸੀ ਅਤੇ ਸ਼ਾਸਤਰੀ ਉੱਥੇ ਬੈਠੇ ਸਨ, ਜੋ ਗਲੀਲ, ਯਹੂਦਿਯਾ ਅਤੇ ਯੇਰੂਸ਼ਲੇਮ ਦੇ ਨਗਰਾਂ ਤੋਂ ਆਏ ਸਨ। ਬਿਮਾਰਾਂ ਨੂੰ ਠੀਕ ਕਰਨ ਦੀ ਪਰਮੇਸ਼ਵਰ ਦੀ ਸ਼ਕਤੀ ਪ੍ਰਭੂ ਯਿਸ਼ੂ ਦੇ ਨਾਲ ਸੀ।

18ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉੱਥੇ ਲਿਆਏ। ਇਹ ਲੋਕ ਰੋਗੀ ਨੂੰ ਯਿਸ਼ੂ ਦੇ ਸਾਹਮਣੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.