ਲੂਕਸ 5

ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਮੰਜੀ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।

Luke 5:19 (UKJV) And when they could not find by what way they might bring him in because of the multitude, they went upon the housetop, and let him down through the tiling with his couch into the midst before Jesus.

17ਇੱਕ ਦਿਨ, ਜਦੋਂ ਯਿਸ਼ੂ ਸਿੱਖਿਆ ਦੇ ਰਹੇ ਸਨ, ਫ਼ਰੀਸੀ ਅਤੇ ਸ਼ਾਸਤਰੀ ਉੱਥੇ ਬੈਠੇ ਸਨ, ਜੋ ਗਲੀਲ, ਯਹੂਦਿਯਾ ਅਤੇ ਯੇਰੂਸ਼ਲੇਮ ਦੇ ਨਗਰਾਂ ਤੋਂ ਆਏ ਸਨ। ਬਿਮਾਰਾਂ ਨੂੰ ਠੀਕ ਕਰਨ ਦੀ ਪਰਮੇਸ਼ਵਰ ਦੀ ਸ਼ਕਤੀ ਪ੍ਰਭੂ ਯਿਸ਼ੂ ਦੇ ਨਾਲ ਸੀ।

18ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉੱਥੇ ਲਿਆਏ। ਇਹ ਲੋਕ ਰੋਗੀ ਨੂੰ ਯਿਸ਼ੂ ਦੇ ਸਾਹਮਣੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ।

19ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਮੰਜੀ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।

20ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

21ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.