ਲੂਕਸ 5

ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

Luke 5:20 (UKJV) And when he saw their faith, he said unto him, Man, your sins are forgiven you.

18ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉੱਥੇ ਲਿਆਏ। ਇਹ ਲੋਕ ਰੋਗੀ ਨੂੰ ਯਿਸ਼ੂ ਦੇ ਸਾਹਮਣੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਸਨ।

19ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਮੰਜੀ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।

20ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

21ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

22ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.