ਲੂਕਸ 5

ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

Luke 5:21 (UKJV) And the scribes and the Pharisees began to reason, saying, Who is this which speaks blasphemies? Who can forgive sins, but God alone?

19ਜਦੋਂ ਉਹ ਭੀੜ ਦੇ ਕਾਰਨ ਉਸ ਨੂੰ ਅੰਦਰ ਲੈ ਕੇ ਜਾ ਨਾ ਸਕੇ, ਤਾਂ ਉਹ ਛੱਤ ਉੱਤੇ ਚੜ੍ਹ ਗਏ ਅਤੇ ਉਹਨਾਂ ਨੇ ਉਸ ਰੋਗੀ ਨੂੰ ਮੰਜੀ ਸਮੇਤ ਛੱਤ ਦੇ ਵਿੱਚੋਂ ਦੀ ਭੀੜ ਦੇ ਅੱਗੇ ਯਿਸ਼ੂ ਦੇ ਸਾਹਮਣੇ ਉਤਾਰ ਦਿੱਤਾ।

20ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

21ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

22ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

23ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.