ਲੂਕਸ 5

ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

Luke 5:22 (UKJV) But when Jesus perceived their thoughts, he answering said unto them, What reason all of you in your hearts?

20ਉਹਨਾਂ ਦੇ ਵਿਸ਼ਵਾਸ ਨੂੰ ਵੇਖ ਕੇ ਯਿਸ਼ੂ ਨੇ ਕਿਹਾ, “ਮਿੱਤਰ! ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

21ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

22ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

23ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

24ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.