21ਫ਼ਰੀਸੀ ਅਤੇ ਉਪਦੇਸ਼ਕ ਆਪਣੇ ਮਨ ਵਿੱਚ ਵਿਚਾਰ ਕਰਨ ਲੱਗੇ, “ਇਹ ਵਿਅਕਤੀ ਕੌਣ ਹੈ, ਜੋ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ? ਕੀ ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”
22ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?
23ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’
24ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
25ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਵਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਉਹ ਘਰ ਵੱਲ ਨੂੰ ਚੱਲਿਆ ਗਿਆ।