ਲੂਕਸ 5

ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

Luke 5:24 (UKJV) But that all of you may know that the Son of man has power upon earth to forgive sins, (he said unto the sick of the palsy,) I say unto you, Arise, and take up your couch, and go into yours house.

22ਯਿਸ਼ੂ ਨੇ ਉਹਨਾਂ ਦੇ ਮਨਾਂ ਦੇ ਵਿਚਾਰਾਂ ਨੂੰ ਜਾਣ ਕੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

23ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

24ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

25ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਵਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਉਹ ਘਰ ਵੱਲ ਨੂੰ ਚੱਲਿਆ ਗਿਆ।

26ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਪ੍ਰਸੰਸਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.