ਲੂਕਸ 5

ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਵਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਉਹ ਘਰ ਵੱਲ ਨੂੰ ਚੱਲਿਆ ਗਿਆ।

Luke 5:25 (UKJV) And immediately he rose up before them, and took up that whereon he lay, and departed to his own house, glorifying God.

23ਕਿਹੜੀ ਗੱਲ ਕਹਿਣੀ ਸੌਖੀ ਹੈ: ਇਹ ਆਖਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਆਖਣਾ ‘ਉੱਠ ਅਤੇ ਤੁਰ?’

24ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”

25ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਵਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਉਹ ਘਰ ਵੱਲ ਨੂੰ ਚੱਲਿਆ ਗਿਆ।

26ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਪ੍ਰਸੰਸਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”

27ਜਦੋਂ ਯਿਸ਼ੂ ਉੱਥੋਂ ਬਾਹਰ ਗਏ, ਅਤੇ ਉਸ ਨੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਵੇਖਿਆ। ਉਹ ਆਪਣੀ ਚੌਕੀ ਉੱਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆ! ਮੇਰੇ ਪਿੱਛੇ ਹੋ ਤੁਰ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.