24ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
25ਉਸੇ ਵੇਲੇ ਉਹ ਰੋਗੀ ਉਹਨਾਂ ਦੇ ਸਾਹਮਣੇ ਖੜ੍ਹਾ ਹੋ ਗਿਆ, ਆਪਣਾ ਵਿਛੋਣਾ ਚੁੱਕਿਆ, ਜਿਸ ਉੱਤੇ ਉਹ ਲੇਟਿਆ ਹੋਇਆ ਸੀ ਅਤੇ ਪਰਮੇਸ਼ਵਰ ਦਾ ਧੰਨਵਾਦ ਕਰਦਿਆਂ ਉਹ ਘਰ ਵੱਲ ਨੂੰ ਚੱਲਿਆ ਗਿਆ।
26ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਪ੍ਰਸੰਸਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”
27ਜਦੋਂ ਯਿਸ਼ੂ ਉੱਥੋਂ ਬਾਹਰ ਗਏ, ਅਤੇ ਉਸ ਨੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਵੇਖਿਆ। ਉਹ ਆਪਣੀ ਚੌਕੀ ਉੱਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆ! ਮੇਰੇ ਪਿੱਛੇ ਹੋ ਤੁਰ!”
28ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।