26ਇਹ ਵੇਖ ਕੇ ਸਭ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਪ੍ਰਸੰਸਾ ਕਰਨ ਲੱਗ ਪਏ। ਉਹ ਸ਼ਰਧਾ ਨਾਲ ਭਰ ਕੇ ਇਹ ਕਹਿਣ ਲੱਗੇ, “ਅਸੀਂ ਅੱਜ ਅਨੋਖੇ ਕੰਮ ਹੁੰਦੇ ਵੇਖੇ ਹਨ।”
27ਜਦੋਂ ਯਿਸ਼ੂ ਉੱਥੋਂ ਬਾਹਰ ਗਏ, ਅਤੇ ਉਸ ਨੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਵੇਖਿਆ। ਉਹ ਆਪਣੀ ਚੌਕੀ ਉੱਤੇ ਬੈਠਾ ਸੀ। ਯਿਸ਼ੂ ਨੇ ਉਸ ਨੂੰ ਆਦੇਸ਼ ਦਿੱਤਾ, “ਆ! ਮੇਰੇ ਪਿੱਛੇ ਹੋ ਤੁਰ!”
28ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।
29ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ।
30ਪਰ ਇਹ ਵੇਖ ਕੇ, ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”