ਲੂਕਸ 5

ਪਰ ਇਹ ਵੇਖ ਕੇ, ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”

Luke 5:30 (UKJV) But their scribes and Pharisees murmured against his disciples, saying, Why do all of you eat and drink with publicans and sinners?

28ਲੇਵੀ ਉੱਠਿਆ ਅਤੇ ਆਪਣਾ ਸੱਭ ਕੁਝ ਉੱਥੇ ਹੀ ਛੱਡ ਕੇ ਯਿਸ਼ੂ ਦੇ ਮਗਰ ਹੋ ਤੁਰਿਆ।

29ਯਿਸ਼ੂ ਦੇ ਸਨਮਾਨ ਵਿੱਚ ਲੇਵੀ ਨੇ ਆਪਣੇ ਘਰ ਇੱਕ ਵੱਡੀ ਦਾਅਵਤ ਰੱਖੀ। ਵੱਡੀ ਗਿਣਤੀ ਵਿੱਚ ਚੁੰਗੀ ਲੈਣ ਵਾਲਿਆਂ ਤੋਂ ਇਲਾਵਾ ਬਹੁਤ ਸਾਰੇ ਹੋਰ ਲੋਕ ਵੀ ਉੱਥੇ ਇਕੱਠੇ ਹੋਏ ਸਨ।

30ਪਰ ਇਹ ਵੇਖ ਕੇ, ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”

31ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ;

32ਮੈਂ ਧਰਤੀ ਉੱਤੇ ਧਰਮੀਆਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.