ਲੂਕਸ 5

ਮੈਂ ਧਰਤੀ ਉੱਤੇ ਧਰਮੀਆਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”

Luke 5:32 (UKJV) I came not to call the righteous, but sinners to repentance.

30ਪਰ ਇਹ ਵੇਖ ਕੇ, ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਯਿਸ਼ੂ ਦੇ ਚੇਲਿਆਂ ਨੂੰ ਸ਼ਿਕਾਇਤ ਕਰਨ ਲੱਗੇ, “ਕਿ ਤੁਸੀਂ ਚੁੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦੇ ਅਤੇ ਪੀਂਦੇ ਹੋ?”

31ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਵੈਦ ਦੀ ਜ਼ਰੂਰਤ ਹੁੰਦੀ ਹੈ;

32ਮੈਂ ਧਰਤੀ ਉੱਤੇ ਧਰਮੀਆਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”

33ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।”

34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.