32ਮੈਂ ਧਰਤੀ ਉੱਤੇ ਧਰਮੀਆਂ ਨੂੰ ਨਹੀਂ, ਪਰ ਪਾਪੀਆਂ ਨੂੰ ਤੋਬਾ ਕਰਨ ਲਈ ਬੁਲਾਉਣ ਆਇਆ ਹਾਂ।”
33ਫ਼ਰੀਸੀਆਂ ਅਤੇ ਸ਼ਾਸਤਰੀਆਂ ਨੇ ਯਿਸ਼ੂ ਨੂੰ ਕਿਹਾ, “ਯੋਹਨ ਦੇ ਚੇਲੇ ਅਕਸਰ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ। ਫ਼ਰੀਸੀਆਂ ਦੇ ਚੇਲੇ ਵੀ ਇਸੇ ਤਰ੍ਹਾਂ ਕਰਦੇ ਹਨ, ਪਰ ਤੁਹਾਡੇ ਚੇਲੇ ਖਾਂਦੇ-ਪੀਂਦੇ ਰਹਿੰਦੇ ਹਨ।”
34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?
35ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।”
36ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਵੀ ਨਹੀਂ ਲੱਗਦੀ।