34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਬਰਾਤੀਆਂ ਨੂੰ ਲਾੜੇ ਦੀ ਮੌਜੂਦਗੀ ਵਿੱਚ ਵਰਤ ਰੱਖਣ ਦੀ ਲੋੜ ਹੈ?
35ਪਰ ਉਹ ਸਮਾਂ ਆਵੇਗਾ ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਨ੍ਹੀਂ ਦਿਨੀਂ ਉਹ ਵਰਤ ਰੱਖਣਗੇ।”
36ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਵੀ ਨਹੀਂ ਲੱਗਦੀ।
37ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।
38ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।