ਲੂਕਸ 5

ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।

Luke 5:38 (UKJV) But new wine must be put into new bottles; and both are preserved.

36ਯਿਸ਼ੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਦੱਸਿਆ, “ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਈ ਜਾਂਦੀ। ਜੇ ਕੋਈ ਅਜਿਹਾ ਕਰਦਾ ਹੈ, ਤਾਂ ਕੱਪੜਾ ਤਾਂ ਖਰਾਬ ਹੁੰਦਾ ਹੀ ਹੈ, ਅਤੇ ਨਾਲ ਹੀ ਪੁਰਾਣੇ ਕੱਪੜੇ ਤੇ ਲੱਗੀ ਨਵੇਂ ਕੱਪੜੇ ਦੀ ਟਾਕੀ ਸੋਹਣੀ ਵੀ ਨਹੀਂ ਲੱਗਦੀ।

37ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ।

38ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।

39ਪੁਰਾਣੇ ਦਾਖਰਸ ਨੂੰ ਪੀਣ ਤੋਂ ਬਾਅਦ ਕੋਈ ਵੀ ਨਵਾਂ ਦਾਖਰਸ ਨਹੀਂ ਪੀਣਾ ਚਾਹੁੰਦਾ ਕਿਉਂਕਿ ਉਹ ਕਹਿੰਦੇ ਹਨ, ‘ਪੁਰਾਣਾ ਦਾਖਰਸ ਹੀ ਸੱਭ ਤੋਂ ਵਧੀਆ ਹੈ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.