ਲੂਕਸ 5

ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕਿਆ ਤਾਂ ਉਹ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”

Luke 5:4 (UKJV) Now when he had left speaking, he said unto Simon, Launch out into the deep, and let down your nets for a draught.

2ਯਿਸ਼ੂ ਨੇ ਕੰਢੇ ਤੇ ਦੋ ਕਿਸ਼ਤੀਆਂ ਵੇਖੀਆਂ, ਮਛੇਰੇ ਉਹਨਾਂ ਨੂੰ ਛੱਡ ਕੇ ਚਲੇ ਗਏ ਕਿਉਂਕਿ ਉਹ ਆਪਣੇ ਜਾਲ ਧੋ ਰਹੇ ਸਨ।

3ਯਿਸ਼ੂ ਇੱਕ ਕਿਸ਼ਤੀ ਉੱਤੇ ਬੈਠ ਗਏ ਜੋ ਸ਼ਿਮਓਨ ਦੀ ਸੀ। ਉਸ ਨੇ ਸ਼ਿਮਓਨ ਨੂੰ ਕਿਹਾ, ਕਿਸ਼ਤੀ ਨੂੰ ਕੰਢੇ ਤੋਂ ਥੋੜ੍ਹੀ ਦੂਰ ਲੈ ਚੱਲ, ਅਤੇ ਉਹ ਕਿਸ਼ਤੀ ਉੱਤੇ ਬੈਠ ਗਏ ਫਿਰ ਉਹ ਕਿਸ਼ਤੀ ਉੱਤੇ ਬੈਠ ਕੇ ਲੋਕਾਂ ਨੂੰ ਵਚਨ ਸਿਖਾਉਣਾ ਲੱਗਾ।

4ਜਦੋਂ ਉਹ ਲੋਕਾਂ ਨੂੰ ਸਿਖਾ ਚੁੱਕਿਆ ਤਾਂ ਉਹ ਨੇ ਸ਼ਿਮਓਨ ਨੂੰ ਕਿਹਾ, “ਕਿਸ਼ਤੀ ਨੂੰ ਡੂੰਘੇ ਪਾਣੀ ਵਿੱਚ ਲੈ ਜਾ ਅਤੇ ਫਿਰ ਜਾਲ ਸੁੱਟੀ।”

5ਸ਼ਿਮਓਨ ਨੇ ਉੱਤਰ ਦਿੱਤਾ, “ਗੁਰੂ ਜੀ! ਅਸੀਂ ਸਾਰੀ ਰਾਤ ਸਖ਼ਤ ਮਿਹਨਤ ਕੀਤੀ ਹੈ, ਪਰ ਕੁਝ ਨਾ ਫੜਿਆ, ਪਰ ਫਿਰ ਵੀ ਤੁਹਾਡੇ ਕਹਿਣ ਤੇ ਮੈਂ ਜਾਲ ਪਾਉਂਦਾ ਹਾਂ।”

6ਜਦੋਂ ਉਹਨਾਂ ਨੇ ਇਸ ਤਰ੍ਹਾਂ ਕੀਤਾ ਤਾਂ ਜਾਲ ਵਿੱਚ ਇਨ੍ਹੀ ਵੱਡੀ ਗਿਣਤੀ ਵਿੱਚ ਮੱਛੀਆਂ ਫੜ ਲਈਆਂ ਅਤੇ ਉਨ੍ਹਾਂ ਦੇ ਜਾਲ਼ ਫੱਟਣ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.